ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਬਜ਼ੁਰਗ ਮਾਪਿਆਂ ਦੀ ਦੇਖਭਾਲ
ਰਿਸ਼ਤੇ
ਬਾਈਬਲ ਬਜ਼ੁਰਗ ਮਾਪਿਆਂ ਦੀ ਦੇਖਭਾਲ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
1 ਤਿਮ 5:8
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।1 ਤਿਮ 5:4
ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।ਕੂਚ 20:12
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।ਕਹਾ 23:22
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।ਲੇਵੀ 19:32
ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।ਬਿਵ 5:16
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।1 ਤਿਮ 5:1
ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।ਅਫ਼ 6:2
ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।ਯੂਹ 19:25–27
ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ। ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।” ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।ਯਸਾ 46:3–4
ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ, ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।ਜ਼ਬੂ 71:9
ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!ਯਾਕੂ 1:27
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।ਮੱਤੀ 15:4–6
ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।ਕਹਾ 23:25
ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!ਅੱਯੂਬ 12:12
ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ