Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਗੁੱਸਾ

ਭਾਵਨਾਵਾਂ

ਬਾਈਬਲ ਗੁੱਸਾ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਾਕੂ 1:19–20ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।
ਅਫ਼ 4:26–27ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
ਕਹਾ 15:1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਕਹਾ 14:29ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
ਅਫ਼ 4:31ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!
ਕਹਾ 19:11ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
ਕਹਾ 29:11ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
ਕਹਾ 16:32ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
ਜ਼ਬੂ 37:8ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
ਉਪ 7:9ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
ਕਹਾ 15:18ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
ਕੁਲੁੱ 3:8ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ।
ਅਫ਼ 4:32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਮੱਤੀ 5:22ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।
ਕਹਾ 14:17ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ