Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਘਬਰਾਹਟ ਅਤੇ ਚਿੰਤਾ

ਭਾਵਨਾਵਾਂ

ਬਾਈਬਲ ਘਬਰਾਹਟ ਅਤੇ ਚਿੰਤਾ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਫਿਲਿੱ 4:6–7ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
1 ਪਤ 5:7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
ਯੂਹ 14:27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
ਯਸਾ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਮੱਤੀ 6:34ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
ਕਹਾ 12:25ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
2 ਤਿਮ 1:7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਜ਼ਬੂ 56:3ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਜ਼ਬੂ 55:22ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
ਜ਼ਬੂ 94:19ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
ਮੱਤੀ 11:28–30ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਫਿਲਿੱ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਜ਼ਬੂ 34:4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
ਯਹੋਸ਼ੁ 1:9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਯਸਾ 35:4ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ