Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਧੋਖਾ ਅਤੇ ਦੁੱਖ

ਰਿਸ਼ਤੇ

ਬਾਈਬਲ ਧੋਖਾ ਅਤੇ ਦੁੱਖ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਮੀਕਾ 7:5–6ਗੁਆਂਢੀ ਉੱਤੇ ਵਿਸ਼ਵਾਸ ਨਾ ਕਰੋ, ਮਿੱਤਰ ਉੱਤੇ ਵੀ ਭਰੋਸਾ ਨਾ ਰੱਖੋ, ਸਗੋਂ ਜੋ ਤੇਰੀ ਹਿੱਕ ਉੱਤੇ ਲੇਟਦੀ ਹੈ, ਉਸ ਦੇ ਅੱਗੇ ਵੀ ਸੋਚ-ਸਮਝ ਕੇ ਆਪਣਾ ਮੂੰਹ ਖੋਲ੍ਹੀਂ। ਪੁੱਤਰ ਤਾਂ ਪਿਤਾ ਦਾ ਠੱਠਾ ਉਡਾਉਂਦਾ ਹੈ, ਧੀ ਮਾਂ ਦੇ ਵਿਰੁੱਧ ਉੱਠਦੀ ਹੈ, ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ, ਮਨੁੱਖ ਦੇ ਵੈਰੀ ਉਸ ਦੇ ਆਪਣੇ ਹੀ ਘਰ ਦੇ ਲੋਕ ਹਨ।
ਮਰਕੁ 11:25ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
ਜ਼ਬੂ 118:8ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
ਮੱਤੀ 6:14–15ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।
ਜ਼ਬੂ 34:18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਲੂਕਾ 6:27ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।
ਜ਼ਬੂ 41:9ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
ਲੂਕਾ 21:16ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।
ਲੂਕਾ 22:48ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
ਰੋਮ 12:19ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ