Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਟੁੱਟਿਆ ਹੋਇਆ ਦਿਲ

ਔਖੇ ਸਮੇਂ

ਬਾਈਬਲ ਟੁੱਟਿਆ ਹੋਇਆ ਦਿਲ ਬਾਰੇ ਕੀ ਕਹਿੰਦੀ ਹੈ

ਉਹ 13 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਜ਼ਬੂ 147:3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਜ਼ਬੂ 34:18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਪਰਕਾਸ਼ 21:4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਯੂਹ 14:27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
ਜ਼ਬੂ 73:26ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
1 ਪਤ 5:10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
ਜ਼ਬੂ 55:22ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
2 ਕੁਰਿੰਥੀ 4:9ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।
ਨਹੂ 1:7ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।
ਜ਼ਬੂ 51:17ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
ਯਸਾ 61:1ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
ਜ਼ਬੂ 39:12ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪੁਰਖਿਆਂ ਵਰਗਾ ਮੁਸਾਫ਼ਰ ਹਾਂ।
ਕਹਾ 12:25ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ