ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਬੱਚੇ
ਰਿਸ਼ਤੇ
ਬਾਈਬਲ ਬੱਚੇ ਬਾਰੇ ਕੀ ਕਹਿੰਦੀ ਹੈ
ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਜ਼ਬੂ 127:3–5
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ, ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!ਕਹਾ 22:6
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।ਕਹਾ 17:6
ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।ਮੱਤੀ 19:14
ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।ਅਫ਼ 6:4
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।ਮੱਤੀ 18:10
ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।ਯਸਾ 54:13
ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ।3 ਯੂਹ 1:4
ਇਸ ਤੋਂ ਵੱਡਾ ਮੇਰੇ ਲਈ ਕੋਈ ਅਨੰਦ ਨਹੀਂ ਜੋ ਮੈਂ ਸੁਣਾਂ ਕਿ ਮੇਰੇ ਬੱਚੇ ਸਚਿਆਈ ਉੱਤੇ ਚੱਲਦੇ ਹਨ।ਯੂਹ 16:21
“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।ਮੱਤੀ 18:1–3
ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ।ਉਤ 1:28
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।ਜ਼ਬੂ 113:9
ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।ਕੁਲੁੱ 3:21
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।ਕਹਾ 13:24
ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ