ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਦਿਲਾਸਾ
ਔਖੇ ਸਮੇਂ
ਬਾਈਬਲ ਦਿਲਾਸਾ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
2 ਕੁਰਿੰਥੀ 1:3–4
ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।ਰੋਮ 12:15
ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।ਯਸਾ 40:1
ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।ਜ਼ਬੂ 34:17–18
ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ। ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।ਜ਼ਬੂ 23:4
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।ਮੱਤੀ 11:28–30
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।ਜ਼ਬੂ 119:76
ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।ਮੱਤੀ 5:4
ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।ਜ਼ਬੂ 119:50
ਇਹ ਹੀ ਮੇਰੇ ਦੁੱਖ ਵਿੱਚ ਮੇਰੀ ਤਸੱਲੀ ਹੈ, ਕਿ ਤੇਰੇ ਬਚਨ ਨੇ ਮੈਨੂੰ ਜਿਵਾਲਿਆ ਹੈ।ਯਸਾ 41:10
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ