Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਝਗੜਾ ਅਤੇ ਮੇਲ-ਮਿਲਾਪ

ਰਿਸ਼ਤੇ

ਬਾਈਬਲ ਝਗੜਾ ਅਤੇ ਮੇਲ-ਮਿਲਾਪ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਮੱਤੀ 5:9ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
ਕਹਾ 15:1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਜ਼ਬੂ 34:14ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
ਯਾਕੂ 4:1–2ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਆ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ? ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।
ਮੱਤੀ 18:15–17ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ। ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ। ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।
ਅਫ਼ 4:26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
ਰੋਮ 14:19ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ।
2 ਤਿਮ 2:23–24ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
ਰੋਮ 12:18ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ।
ਯਾਕੂ 1:19ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ