ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸੰਤੋਖ
ਭਾਵਨਾਵਾਂ
ਬਾਈਬਲ ਸੰਤੋਖ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਫਿਲਿੱ 4:11–13
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।1 ਤਿਮ 6:6–8
ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ। ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ। ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।ਇਬਰਾ 13:5
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।ਮੱਤੀ 6:31–33
ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।ਲੂਕਾ 12:15
ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।2 ਕੁਰਿੰਥੀ 12:10
ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।ਫਿਲਿੱ 4:19
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।ਮੱਤੀ 6:25
ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?ਕਹਾ 16:8
ਧਰਮ ਨਾਲ ਥੋੜਾ ਜਿਹਾ ਲਾਭ ਬੇਇਮਾਨੀ ਦੀ ਵੱਡੀ ਆਮਦਨੀ ਨਾਲੋਂ ਚੰਗਾ ਹੈ।ਉਪ 5:12
ਮਜ਼ਦੂਰ ਦੀ ਨੀਂਦ ਮਿੱਠੀ ਹੁੰਦੀ ਹੈ, ਭਾਵੇਂ ਉਹ ਥੋੜ੍ਹਾ ਖਾਵੇ ਭਾਵੇਂ ਬਹੁਤ, ਪਰ ਧਨੀ ਦਾ ਵਾਧਾ ਉਸ ਨੂੰ ਸੌਣ ਨਹੀਂ ਦਿੰਦਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ