Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਹੌਂਸਲਾ

ਔਖੇ ਸਮੇਂ

ਬਾਈਬਲ ਹੌਂਸਲਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਬਿਵ 31:6ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”
ਯਹੋਸ਼ੁ 1:9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਜ਼ਬੂ 112:7ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
2 ਤਿਮ 1:7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਕਹਾ 28:1ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।
ਜ਼ਬੂ 31:24ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
1 ਕੁਰਿੰਥੀ 16:13ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
ਯੂਹ 16:33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
ਜ਼ਬੂ 27:14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
ਯਹੋਸ਼ੁ 1:6ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ