Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਮੌਤ ਅਤੇ ਮਰਨਾ

ਔਖੇ ਸਮੇਂ

ਬਾਈਬਲ ਮੌਤ ਅਤੇ ਮਰਨਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਉਪ 12:7ਅਤੇ ਮਿੱਟੀ ਮਿੱਟੀ ਨਾਲ ਪਹਿਲਾਂ ਵਾਂਗੂੰ ਜਾ ਰਲੇ ਅਤੇ ਆਤਮਾ ਪਰਮੇਸ਼ੁਰ ਦੇ ਕੋਲ ਮੁੜ ਜਾਵੇ, ਜਿਸ ਨੇ ਉਸ ਨੂੰ ਬਖਸ਼ਿਆ ਸੀ।
ਪਰਕਾਸ਼ 21:4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਯੂਹ 14:1–3ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ। ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ। ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।
ਯੂਹ 11:25ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
ਰੋਮ 14:8ਇਸ ਲਈ ਜੇ ਅਸੀਂ ਜਿਉਂਦੇ ਹਾਂ ਤਾਂ ਪ੍ਰਭੂ ਦੇ ਲਈ ਜਿਉਂਦੇ ਹਾਂ ਅਤੇ ਜੇ ਅਸੀਂ ਮਰੀਏ ਤਾਂ ਪ੍ਰਭੂ ਦੇ ਲਈ ਮਰਦੇ ਹਾਂ। ਸੋ ਗੱਲ ਕਾਹਦੀ, ਭਾਵੇਂ ਅਸੀਂ ਜੀਵੀਏ ਜਾਂ ਮਰੀਏ ਪਰ ਹਾਂ ਅਸੀਂ ਪ੍ਰਭੂ ਦੇ ਹੀ।
ਲੂਕਾ 23:43ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
ਜ਼ਬੂ 116:15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
ਜ਼ਬੂ 23:4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
2 ਕੁਰਿੰਥੀ 1:3–4ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
1 ਥੱਸ 4:14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ