ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਕਰਜ਼ਾ ਅਤੇ ਉਧਾਰ
ਜੀਵਨ ਅਤੇ ਕੰਮ
ਬਾਈਬਲ ਕਰਜ਼ਾ ਅਤੇ ਉਧਾਰ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 22:7
ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।ਰੋਮ 13:8
ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।ਬਿਵ 23:19–20
ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ। ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ।ਜ਼ਬੂ 37:21
ਦੁਸ਼ਟ ਉਧਾਰ ਲੈਂਦਾ ਹੈ ਅਤੇ ਮੋੜਦਾ ਨਹੀਂ, ਪਰ ਧਰਮੀ ਦਯਾ ਕਰਦਾ ਅਤੇ ਦਿੰਦਾ ਹੈ।ਕੂਚ 22:25
ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।ਕਹਾ 22:26–27
ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ। ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।ਲੂਕਾ 14:28
ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?ਮੱਤੀ 5:42
ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।ਰੋਮ 13:7
ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।ਕਹਾ 19:17
ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।ਜ਼ਬੂ 15:5
ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।ਇਬਰਾ 13:5
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।ਬਿਵ 15:7
“ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,ਲੇਵੀ 25:35–37
ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ। ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ। ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।ਬਿਵ 28:12
ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ