Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਫ਼ੈਸਲੇ ਕਰਨਾ

ਜੀਵਨ ਅਤੇ ਕੰਮ

ਬਾਈਬਲ ਫ਼ੈਸਲੇ ਕਰਨਾ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਕਹਾ 3:5–6ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਯਾਕੂ 1:5ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਕਹਾ 11:14ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
ਫਿਲਿੱ 4:6–7ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਕਹਾ 12:15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
ਕਹਾ 15:22ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।
ਯਸਾ 30:21ਅਤੇ ਜਦ ਕਦੀ ਤੁਸੀਂ ਸੱਜੇ ਨੂੰ ਮੁੜੋ ਜਾਂ ਖੱਬੇ ਨੂੰ ਤਾਂ ਤੁਹਾਡੇ ਕੰਨ ਤੁਹਾਡੇ ਪਿੱਛੋਂ ਇੱਕ ਅਵਾਜ਼ ਇਹ ਆਖਦੀ ਹੋਈ ਸੁਣਨਗੇ ਕਿ ਤੁਹਾਡਾ ਰਾਹ ਇਹੋ ਹੀ ਹੈ, ਇਸ ਵਿੱਚ ਚੱਲੋ।
ਜ਼ਬੂ 32:8ਮੈਂ ਤੈਨੂੰ ਸਮਝ ਦੇਵਾਂਗਾ, ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ, ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
ਕਹਾ 18:15ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
ਕਹਾ 16:9ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
ਰੋਮ 12:2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਕਹਾ 2:6ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।
1 ਰਾਜਾ 3:9ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?
ਕਹਾ 16:3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਕਹਾ 1:5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ