Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਨਿਰਾਸ਼ਾ

ਭਾਵਨਾਵਾਂ

ਬਾਈਬਲ ਨਿਰਾਸ਼ਾ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਹੋਸ਼ੁ 1:9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
2 ਕੁਰਿੰਥੀ 4:8–9ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ।
ਯਿਰ 29:11ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਰੋਮ 12:12ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
2 ਕੁਰਿੰਥੀ 12:9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।
ਯੂਹ 16:33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
ਰੋਮ 15:13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਫਿਲਿੱ 4:4–6ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ। ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ। ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
ਰੋਮ 8:28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਜ਼ਬੂ 147:3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਰੋਮ 8:31ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
1 ਕੁਰਿੰਥੀ 15:58ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਜ਼ਬੂ 31:24ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
ਲੂਕਾ 18:1ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।
ਫਿਲਿੱ 4:12–13ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ। ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ