ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸ਼ੱਕ
ਨਿਹਚਾ
ਬਾਈਬਲ ਸ਼ੱਕ ਬਾਰੇ ਕੀ ਕਹਿੰਦੀ ਹੈ
ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਯਾਕੂ 1:6
ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।ਮਰਕੁ 9:24
ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!ਮੱਤੀ 14:31
ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ?ਯਹੂ 1:22
ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।ਇਬਰਾ 11:6
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।ਮੱਤੀ 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।ਮੱਤੀ 17:20
ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।ਇਬਰਾ 11:1
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।ਮਰਕੁ 4:40
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?ਲੂਕਾ 12:28
ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!ਮਰਕੁ 11:23
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।ਜ਼ਬੂ 42:5
ਹੇ ਮੇਰੇ ਮਨ, ਤੂੰ ਕਿਉਂ ਝੁਕਿਆ ਹੋਇਆ ਹੈਂ? ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ? ਪਰਮੇਸ਼ੁਰ ਉੱਤੇ ਆਸ ਰੱਖ ਮੈਂ ਤਾਂ ਉਸ ਦੇ ਦਰਸ਼ਣ ਨਾਲ ਮੁਕਤੀ ਪਾ ਕੇ ਫੇਰ ਉਸ ਦਾ ਧੰਨਵਾਦ ਕਰਾਂਗਾ।ਮੱਤੀ 28:17
ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ।ਮੱਤੀ 8:26
ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ