ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਦੂਜਿਆਂ ਦਾ ਹੌਂਸਲਾ ਵਧਾਉਣਾ
ਰਿਸ਼ਤੇ
ਬਾਈਬਲ ਦੂਜਿਆਂ ਦਾ ਹੌਂਸਲਾ ਵਧਾਉਣਾ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
1 ਥੱਸ 5:11
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।ਇਬਰਾ 10:24–25
ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।ਅਫ਼ 4:29
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!ਕਹਾ 12:25
ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।ਇਬਰਾ 3:13
ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।ਗਲਾ 6:2
ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।1 ਥੱਸ 5:14
ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।ਕੁਲੁੱ 3:16
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।ਕਹਾ 27:17
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।1 ਥੱਸ 4:18
ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ