ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਆਪਣੇ ਵੈਰੀਆਂ ਨਾਲ ਪਿਆਰ
ਰਿਸ਼ਤੇ
ਬਾਈਬਲ ਆਪਣੇ ਵੈਰੀਆਂ ਨਾਲ ਪਿਆਰ ਬਾਰੇ ਕੀ ਕਹਿੰਦੀ ਹੈ
ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਲੂਕਾ 6:27–28
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।ਮੱਤੀ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।ਰੋਮ 12:20
ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ।ਕਹਾ 24:17
ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,ਰੋਮ 12:14
ਆਪਣੇ ਸਤਾਉਣ ਵਾਲਿਆ ਨੂੰ ਬਰਕਤ ਦਿਉ, ਅਸੀਸ ਦਿਉ, ਸਰਾਪ ਨਾ ਦਿਉ!ਮੱਤੀ 5:38–39
ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।ਲੂਕਾ 23:34
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।ਕਹਾ 16:7
ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।ਰੋਮ 12:19
ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।ਲੂਕਾ 6:35
ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।ਮਰਕੁ 11:25
ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।ਮੱਤੀ 6:14–15
ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ