Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਅਸਫ਼ਲਤਾ

ਔਖੇ ਸਮੇਂ

ਬਾਈਬਲ ਅਸਫ਼ਲਤਾ ਬਾਰੇ ਕੀ ਕਹਿੰਦੀ ਹੈ

ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

2 ਕੁਰਿੰਥੀ 12:9–10ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
ਰੋਮ 3:23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
ਕਹਾ 24:16ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
ਜ਼ਬੂ 73:26ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
ਫਿਲਿੱ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਯਾਕੂ 3:2ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
1 ਯੂਹ 1:8–9ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਮੀਕਾ 7:8ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ।
ਕਹਾ 28:13ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
ਲੂਕਾ 22:31–32ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ। ਪਰ ਮੈਂ ਤੇਰੇ ਲਈ ਬੇਨਤੀ ਕੀਤੀ ਹੈ ਜੋ ਤੇਰੀ ਵਿਸ਼ਵਾਸ ਜਾਂਦਾ ਨਾ ਰਹੇ ਅਤੇ ਜਦ ਤੂੰ ਵਾਪਸ ਆਵੇਂ ਤਾਂ ਆਪਣਿਆਂ ਭਰਾਵਾਂ ਨੂੰ ਤਕੜੇ ਕਰੀਂ।
ਜ਼ਬੂ 145:14ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ, ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
ਫਿਲਿੱ 3:13–14ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ, ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ