ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਨਿਹਚਾ
ਨਿਹਚਾ
ਬਾਈਬਲ ਨਿਹਚਾ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਲੂਕਾ 18:27
ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।ਰੋਮ 10:17
ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।ਇਬਰਾ 11:6
ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।ਮੱਤੀ 21:22
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।ਇਬਰਾ 11:1
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।ਮੱਤੀ 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਨੂੰ ਵਿਸ਼ਵਾਸ ਹੋਵੇ ਅਤੇ ਤੁਸੀਂ ਭਰਮ ਨਾ ਕਰੋ ਤਾਂ ਤੁਸੀਂ ਕੇਵਲ ਇਹੋ ਨਹੀਂ ਕਰੋਗੇ ਜੋ ਹੰਜ਼ੀਰ ਦੇ ਦਰਖ਼ਤ ਨਾਲ ਹੋਇਆ ਸਗੋਂ ਜੇ ਤੁਸੀਂ ਇਸ ਪਹਾੜ ਨੂੰ ਆਖੋ ਜੋ ਉੱਠ ਅਤੇ ਸਮੁੰਦਰ ਵਿੱਚ ਜਾ ਕੇ ਡਿੱਗ ਜਾ, ਤਾਂ ਅਜਿਹਾ ਹੋ ਜਾਵੇਗਾ।ਮਰਕੁ 11:22–24
ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ। ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।2 ਕੁਰਿੰਥੀ 5:7
ਕਿਉਂ ਜੋ ਅਸੀਂ ਵੇਖਣ ਨਾਲ ਨਹੀਂ ਪ੍ਰੰਤੂ ਵਿਸ਼ਵਾਸ ਨਾਲ ਚੱਲਦੇ ਹਾਂ।ਕਹਾ 3:5–6
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।ਲੂਕਾ 1:37
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ