Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਿਵਾਰ

ਰਿਸ਼ਤੇ

ਬਾਈਬਲ ਪਰਿਵਾਰ ਬਾਰੇ ਕੀ ਕਹਿੰਦੀ ਹੈ

ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

1 ਤਿਮ 5:8ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
ਕੂਚ 20:12ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਕਹਾ 22:6ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
ਯਹੋਸ਼ੁ 24:15ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਉਤ 2:24ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਜ਼ਬੂ 127:3–5ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ, ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਕੁਲੁੱ 3:20ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।
ਕਹਾ 31:15–17ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ। ਉਹ ਸੋਚ ਵਿਚਾਰ ਕੇ ਕਿਸੇ ਖੇਤ ਨੂੰ ਮੁੱਲ ਲੈਂਦੀ ਹੈ, ਅਤੇ ਆਪਣੇ ਹੱਥਾਂ ਦੀ ਕਮਾਈ ਨਾਲ ਦਾਖ ਦੀ ਬਾੜੀ ਲਾਉਂਦੀ ਹੈ। ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।
2 ਕੁਰਿੰਥੀ 12:14ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।
ਕਹਾ 13:22ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
1 ਯੂਹ 3:17–18ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
1 ਤਿਮ 5:4ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
ਉਤ 18:19ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
ਮੱਤੀ 15:4–6ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ। ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ