Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਡਰ

ਭਾਵਨਾਵਾਂ

ਬਾਈਬਲ ਡਰ ਬਾਰੇ ਕੀ ਕਹਿੰਦੀ ਹੈ

ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

2 ਤਿਮ 1:7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਯਹੋਸ਼ੁ 1:9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
1 ਯੂਹ 4:18ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
ਯਸਾ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਜ਼ਬੂ 23:4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਇਬਰਾ 13:6ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਜ਼ਬੂ 34:4ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
ਜ਼ਬੂ 27:1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
ਯੂਹ 14:27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
ਰੋਮ 8:15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
ਬਿਵ 31:8ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”
ਮੱਤੀ 8:24–26ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ। ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ! ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
ਕਹਾ 29:25ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।
ਜ਼ਬੂ 56:3–4ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ