Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਦੀ ਮਾਫ਼ੀ

ਨਿਹਚਾ

ਬਾਈਬਲ ਪਰਮੇਸ਼ੁਰ ਦੀ ਮਾਫ਼ੀ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

1 ਯੂਹ 1:9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਅਫ਼ 1:7ਜਿਸ ਦੇ ਵਿੱਚ ਉਸ ਦੇ ਲਹੂ ਦੇ ਦੁਆਰਾ, ਸਾਨੂੰ ਛੁਟਕਾਰਾ ਅਤੇ ਅਪਰਾਧਾਂ ਦੀ ਮਾਫ਼ੀ ਉਹ ਦੀ ਕਿਰਪਾ ਦੇ ਧਨ ਅਨੁਸਾਰ ਮਿਲਦੀ ਹੈ,
ਰਸੂਲਾਂ 3:19ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
2 ਇਤ 7:14ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
ਇਬਰਾ 10:17ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
ਯਸਾ 1:18ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
ਯਸਾ 55:7ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
ਰਸੂਲਾਂ 10:43ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
ਮੱਤੀ 6:12ਅਤੇ ਸਾਡੇ ਗੁਨਾਹ ਸਾਨੂੰ ਮਾਫ਼ ਕਰ, ਜਿਵੇਂ ਅਸੀਂ ਵੀ ਆਪਣੇ ਗੁਨਾਹਗਾਰਾਂ ਨੂੰ ਮਾਫ਼ ਕੀਤਾ ਹੈ,
ਯਸਾ 43:25ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ