ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਦੂਜਿਆਂ ਨੂੰ ਮਾਫ਼ ਕਰਨਾ
ਰਿਸ਼ਤੇ
ਬਾਈਬਲ ਦੂਜਿਆਂ ਨੂੰ ਮਾਫ਼ ਕਰਨਾ ਬਾਰੇ ਕੀ ਕਹਿੰਦੀ ਹੈ
ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਮੱਤੀ 6:14–15
ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।ਅਫ਼ 4:32
ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।ਮਰਕੁ 11:25
ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।ਕੁਲੁੱ 3:13
ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।ਲੂਕਾ 6:37
ਦੋਸ਼ ਨਾ ਲਾਓ ਤਾਂ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਵੇਗਾ, ਅਤੇ ਅਪਰਾਧੀ ਨਾ ਠਹਿਰਾਓ ਤਾਂ ਤੁਸੀਂ ਅਪਰਾਧੀ ਨਾ ਠਹਿਰਾਏ ਜਾਓਗੇ। ਮਾਫ਼ ਕਰੋ ਤਾਂ ਤੁਸੀਂ ਮਾਫ਼ ਕੀਤੇ ਜਾਓਗੇ।ਲੂਕਾ 6:27
ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ।ਲੂਕਾ 17:3–4
ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ। ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।ਮੱਤੀ 18:21–22
ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।ਮੱਤੀ 18:15
ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਇਕੱਲੇ ਵਿੱਚ ਸਮਝਾ, ਜੇ ਉਹ ਤੇਰੀ ਸੁਣੇ ਤਾਂ ਤੂੰ ਆਪਣੇ ਭਰਾ ਨੂੰ ਬਚਾ ਲਿਆ।ਰੋਮ 12:19
ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।1 ਪਤ 3:9
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋਮੱਤੀ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ