ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਦੋਸਤੀ
ਰਿਸ਼ਤੇ
ਬਾਈਬਲ ਦੋਸਤੀ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 18:24
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।ਕਹਾ 17:17
ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।ਕਹਾ 27:17
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।ਯੂਹ 15:13
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇਕਹਾ 27:9
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ, ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।1 ਕੁਰਿੰਥੀ 15:33
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।ਕਹਾ 16:28
ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।ਕਹਾ 27:6
ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।ਕਹਾ 22:24–25
ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ, ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।ਕਹਾ 13:20
ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।ਕਹਾ 12:26
ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।ਉਪ 4:9–10
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!ਕਹਾ 17:9
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।ਅੱਯੂਬ 6:14
“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।1 ਪਤ 4:8–10
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ