Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਖੁੱਲ੍ਹਦਿਲੀ

ਜੀਵਨ ਅਤੇ ਕੰਮ

ਬਾਈਬਲ ਖੁੱਲ੍ਹਦਿਲੀ ਬਾਰੇ ਕੀ ਕਹਿੰਦੀ ਹੈ

ਉਹ 11 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਲੂਕਾ 6:38ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
ਰਸੂਲਾਂ 20:35ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
2 ਕੁਰਿੰਥੀ 9:7ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
ਕਹਾ 11:24–25ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ। ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ਕਹਾ 19:17ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
2 ਕੁਰਿੰਥੀ 9:6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
1 ਤਿਮ 6:17–19ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ। ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।
ਇਬਰਾ 13:16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
1 ਯੂਹ 3:17ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
ਕਹਾ 22:9ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।
ਕਹਾ 3:27ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ