Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਦੀ ਵਫ਼ਾਦਾਰੀ

ਨਿਹਚਾ

ਬਾਈਬਲ ਪਰਮੇਸ਼ੁਰ ਦੀ ਵਫ਼ਾਦਾਰੀ ਬਾਰੇ ਕੀ ਕਹਿੰਦੀ ਹੈ

ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

1 ਯੂਹ 1:9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
2 ਤਿਮ 2:13ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
ਇਬਰਾ 10:23ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
ਵਿਰ 3:22–23ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ! ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
ਬਿਵ 7:9ਜਾਣ ਲਓ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਰਮੇਸ਼ੁਰ ਹੈ, ਉਹ ਆਪਣੇ ਬਚਨ ਦਾ ਪੱਕਾ ਪਰਮੇਸ਼ੁਰ ਹੈ ਅਤੇ ਨੇਮ ਦੀ ਪਾਲਨਾ ਕਰਨ ਵਾਲਾ ਹੈ ਅਤੇ ਹਜ਼ਾਰਾਂ ਪੀੜ੍ਹੀਆਂ ਤੱਕ ਉਨ੍ਹਾਂ ਉੱਤੇ ਦਯਾ ਕਰਦਾ ਹੈ, ਜਿਹੜੇ ਉਸ ਦੇ ਨਾਲ ਪ੍ਰੇਮ ਕਰਦੇ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਨ।
2 ਥੱਸ 3:3ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।
1 ਕੁਰਿੰਥੀ 10:13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
1 ਕੁਰਿੰਥੀ 1:9ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
ਜ਼ਬੂ 91:4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
ਜ਼ਬੂ 36:5ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ।
1 ਪਤ 4:19ਇਸ ਲਈ ਜਿਹੜੇ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਦੁੱਖ ਭੋਗਦੇ ਹਨ, ਉਹ ਸ਼ੁਭ ਕੰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਉਸ ਵਿਸ਼ਵਾਸਯੋਗ ਸਿਰਜਣਹਾਰ ਦੇ ਹੱਥਾਂ ਵਿੱਚ ਸੌਪ ਦੇਣ।
1 ਥੱਸ 5:24ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ