ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਦਾ ਪਿਆਰ
ਨਿਹਚਾ
ਬਾਈਬਲ ਪਰਮੇਸ਼ੁਰ ਦਾ ਪਿਆਰ ਬਾਰੇ ਕੀ ਕਹਿੰਦੀ ਹੈ
ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਯੂਹ 3:16
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।1 ਯੂਹ 4:8
ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।1 ਯੂਹ 4:16
ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।ਰੋਮ 5:8
ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।1 ਯੂਹ 3:1
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।ਸਫ਼ 3:17
ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।1 ਯੂਹ 4:19
ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।ਰੋਮ 5:5
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।ਰੋਮ 8:37–39
ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ। ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।ਜ਼ਬੂ 86:15
ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।ਗਲਾ 2:20
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।ਅਫ਼ 2:4–5
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!ਯਿਰ 31:3
ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।ਯੂਹ 13:34
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ