ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਦੀ ਹਜ਼ੂਰੀ
ਨਿਹਚਾ
ਬਾਈਬਲ ਪਰਮੇਸ਼ੁਰ ਦੀ ਹਜ਼ੂਰੀ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਜ਼ਬੂ 16:11
ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।ਕੂਚ 33:14
ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ।ਯਿਰ 29:13
ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇਜ਼ਬੂ 27:8
“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।ਸਫ਼ 3:17
ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।ਜ਼ਬੂ 145:18
ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ।ਇਬਰਾ 4:16
ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।ਇਬਰਾ 13:5
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।ਯਾਕੂ 4:8
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।ਮੱਤੀ 1:23
ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ