Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਦੇ ਵਾਇਦੇ

ਨਿਹਚਾ

ਬਾਈਬਲ ਪਰਮੇਸ਼ੁਰ ਦੇ ਵਾਇਦੇ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

2 ਪਤ 3:9ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
2 ਪਤ 1:4ਜਿਹਨਾਂ ਦੇ ਰਾਹੀਂ ਉਹਨਾਂ ਨੇ ਸਾਨੂੰ ਵਡਮੁੱਲੇ ਵੱਡੇ-ਵੱਡੇ ਵਾਅਦੇ ਦਿੱਤੇ ਹਨ ਕਿ ਤੁਸੀਂ ਉਸ ਵਿਨਾਸ਼ ਤੋਂ ਛੁੱਟ ਕੇ ਜੋ ਕਾਮਨਾਂ ਦੇ ਕਾਰਨ ਸੰਸਾਰ ਵਿੱਚ ਹੈ, ਉਹਨਾਂ ਦੇ ਦੁਆਰਾ ਪਰਮੇਸ਼ੁਰਤਾਈ ਦੇ ਸੁਭਾਅ ਵਿੱਚ ਸਾਂਝੀ ਹੋ ਜਾਓ।
1 ਕੁਰਿੰਥੀ 10:13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
ਫਿਲਿੱ 4:19ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ।
2 ਕੁਰਿੰਥੀ 1:20ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
1 ਯੂਹ 1:9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਇਬਰਾ 10:23ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
ਰੋਮ 6:23ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਇਬਰਾ 6:13ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
ਬਿਵ 31:6ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ