ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਚੁਗਲੀ
ਰਿਸ਼ਤੇ
ਬਾਈਬਲ ਚੁਗਲੀ ਬਾਰੇ ਕੀ ਕਹਿੰਦੀ ਹੈ
ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 16:28
ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।ਕਹਾ 26:20
ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।ਕਹਾ 20:19
ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।1 ਤਿਮ 5:13
ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।ਕਹਾ 11:13
ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।ਲੇਵੀ 19:16
ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।ਕਹਾ 18:8
ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।ਕਹਾ 10:18
ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।ਕੂਚ 23:1
ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।ਯਾਕੂ 4:11
ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ।ਜ਼ਬੂ 101:5
ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।ਮੱਤੀ 12:36
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ