ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸ਼ੁਕਰਗੁਜ਼ਾਰੀ
ਭਾਵਨਾਵਾਂ
ਬਾਈਬਲ ਸ਼ੁਕਰਗੁਜ਼ਾਰੀ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
1 ਥੱਸ 5:18
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।ਅਫ਼ 5:20
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।ਕੁਲੁੱ 3:15
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।ਜ਼ਬੂ 107:1
ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!ਜ਼ਬੂ 106:1
ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!ਯਾਕੂ 1:17
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।ਜ਼ਬੂ 100:4
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।ਫਿਲਿੱ 4:6
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।ਕੁਲੁੱ 3:17
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।ਕੁਲੁੱ 4:2
ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।ਜ਼ਬੂ 118:24
ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!ਜ਼ਬੂ 136:1
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ।1 ਇਤ 16:34
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।ਜ਼ਬੂ 69:30
ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,ਜ਼ਬੂ 28:7
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ