Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਲੋਭ

ਜੀਵਨ ਅਤੇ ਕੰਮ

ਬਾਈਬਲ ਲੋਭ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਇਬਰਾ 13:5ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
1 ਤਿਮ 6:10ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
ਮੱਤੀ 6:24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
ਫਿਲਿੱ 2:4ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
ਲੂਕਾ 12:15ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
ਕਹਾ 28:25ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।
1 ਤਿਮ 6:9ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
ਉਪ 5:10ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।
ਕਹਾ 15:27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
ਕਹਾ 11:24ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ