Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸੋਗ ਅਤੇ ਘਾਟਾ

ਔਖੇ ਸਮੇਂ

ਬਾਈਬਲ ਸੋਗ ਅਤੇ ਘਾਟਾ ਬਾਰੇ ਕੀ ਕਹਿੰਦੀ ਹੈ

ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਪਰਕਾਸ਼ 21:4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਮੱਤੀ 5:4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
ਜ਼ਬੂ 34:18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਜ਼ਬੂ 147:3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
1 ਥੱਸ 4:13ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।
2 ਕੁਰਿੰਥੀ 1:3–4ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
ਜ਼ਬੂ 73:26ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
ਯੂਹ 16:22ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।
ਯੂਹ 14:27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
ਜ਼ਬੂ 116:15ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
ਯੂਹ 11:25ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
ਰੋਮ 8:18ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
ਯੂਹ 11:35ਯਿਸੂ ਰੋਇਆ,
1 ਥੱਸ 4:14ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ