Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਦੋਸ਼ ਅਤੇ ਸ਼ਰਮ

ਭਾਵਨਾਵਾਂ

ਬਾਈਬਲ ਦੋਸ਼ ਅਤੇ ਸ਼ਰਮ ਬਾਰੇ ਕੀ ਕਹਿੰਦੀ ਹੈ

ਉਹ 13 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

1 ਯੂਹ 1:9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਰੋਮ 8:1ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।
ਯਸਾ 54:4ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।
ਰੋਮ 3:23ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ।
ਯਸਾ 61:7ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ।
1 ਯੂਹ 2:1ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ।
ਜ਼ਬੂ 34:4–5ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ। ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
ਇਬਰਾ 12:2ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਰੋਮ 10:11ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ।
ਰੋਮ 5:1ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ।
ਮੀਕਾ 7:19ਉਹ ਫੇਰ ਸਾਡੇ ਉੱਤੇ ਦਯਾ ਕਰੇਗਾ, ਉਹ ਸਾਡੇ ਅਪਰਾਧਾਂ ਨੂੰ ਪੈਰਾਂ ਹੇਠ ਲਤਾੜੇਗਾ। ਤੂੰ ਉਹਨਾਂ ਦੇ ਸਾਰੇ ਪਾਪਾਂ ਨੂੰ ਸਮੁੰਦਰ ਦੀ ਤਹਿ ਵਿੱਚ ਸੁੱਟ ਦੇਵੇਂਗਾ।
ਰਸੂਲਾਂ 8:22ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।
ਲੂਕਾ 15:7ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ