ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸਿਹਤ
ਜੀਵਨ ਅਤੇ ਕੰਮ
ਬਾਈਬਲ ਸਿਹਤ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
1 ਕੁਰਿੰਥੀ 6:19–20
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।3 ਯੂਹ 1:2
ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।1 ਕੁਰਿੰਥੀ 10:31
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।ਕਹਾ 17:22
ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।1 ਤਿਮ 4:8
ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।ਕੂਚ 15:26
ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।ਕਹਾ 3:7–8
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ। ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।1 ਕੁਰਿੰਥੀ 3:17
ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।ਕਹਾ 16:24
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।ਉਤ 1:29
ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।ਕਹਾ 31:17
ਉਹ ਬਲ ਨਾਲ ਆਪਣਾ ਲੱਕ ਬੰਨ੍ਹਦੀ ਹੈ, ਅਤੇ ਆਪਣੀਆਂ ਬਾਹਾਂ ਨੂੰ ਤਗੜਿਆਂ ਕਰਦੀ ਹੈ।ਕੂਚ 23:25
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।ਯਿਰ 33:6
ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾਯਾਕੂ 5:15
ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।ਯਾਕੂ 5:16
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ