Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਇਮਾਨਦਾਰੀ

ਰਿਸ਼ਤੇ

ਬਾਈਬਲ ਇਮਾਨਦਾਰੀ ਬਾਰੇ ਕੀ ਕਹਿੰਦੀ ਹੈ

ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਕਹਾ 12:22ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
ਕਹਾ 12:19ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
ਕੁਲੁੱ 3:9–10ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ।
ਕਹਾ 11:3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
ਕੂਚ 20:16ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।
2 ਕੁਰਿੰਥੀ 8:21ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
ਕਹਾ 19:1ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
ਯੂਹ 8:32ਤਦ ਤੁਸੀਂ ਸੱਚ ਨੂੰ ਜਾਣੋਗੇ ਤੇ ਸੱਚ ਤੁਹਾਨੂੰ ਆਜ਼ਾਦ ਕਰੇਗਾ।”
ਕਹਾ 19:9ਝੂਠਾ ਗਵਾਹ ਨਿਰਦੋਸ਼ ਨਾ ਠਹਿਰੇਗਾ, ਅਤੇ ਜਿਹੜਾ ਝੂਠ ਬੋਲਦਾ ਹੈ ਉਹ ਦਾ ਨਾਸ ਹੋਵੇਗਾ।
ਜ਼ਬੂ 101:7ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
ਕੂਚ 23:1ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।
ਕਹਾ 24:28ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ