ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਆਪਣੇ ਮਾਪਿਆਂ ਦਾ ਆਦਰ
ਰਿਸ਼ਤੇ
ਬਾਈਬਲ ਆਪਣੇ ਮਾਪਿਆਂ ਦਾ ਆਦਰ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕੂਚ 20:12
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।ਅਫ਼ 6:1
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ।ਅਫ਼ 6:2–3
ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ। ਇਹ ਪਹਿਲਾ ਹੁਕਮ ਹੈ ਜਿਸ ਨਾਲ ਵਾਇਦਾ ਵੀ ਹੈ।ਬਿਵ 5:16
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।ਕੁਲੁੱ 3:20
ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।ਕਹਾ 23:22
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।ਲੇਵੀ 19:3
ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।ਮਰਕੁ 7:10
ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।ਕਹਾ 1:8
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,ਮੱਤੀ 19:19
ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ