Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਆਸ

ਭਾਵਨਾਵਾਂ

ਬਾਈਬਲ ਆਸ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਿਰ 29:11ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਰੋਮ 15:13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਯਸਾ 40:31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਪਰਕਾਸ਼ 21:4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
ਰੋਮ 8:28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਇਬਰਾ 11:1ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
ਰੋਮ 12:12ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
ਰੋਮ 15:4ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
1 ਪਤ 1:3ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ਰੋਮ 5:5ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ