ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਾਹੁਣਚਾਰੀ
ਰਿਸ਼ਤੇ
ਬਾਈਬਲ ਪਰਾਹੁਣਚਾਰੀ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਇਬਰਾ 13:2
ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।1 ਪਤ 4:9
ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋਰੋਮ 12:13
ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।ਲੇਵੀ 19:34
ਅਤੇ ਜੋ ਪਰਦੇਸੀ ਤੁਹਾਡੇ ਵਿਚਕਾਰ ਵੱਸੇ, ਉਹ ਤੁਹਾਡੇ ਲਈ ਆਪਣੇ ਲੋਕਾਂ ਵਰਗਾ ਹੋਵੇ ਅਤੇ ਤੁਸੀਂ ਉਸ ਨੂੰ ਆਪਣੇ ਜਿਹਾ ਪਿਆਰ ਕਰਿਓ ਕਿਉਂ ਜੋ ਤੁਸੀਂ ਵੀ ਮਿਸਰ ਦੇਸ ਵਿੱਚ ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।ਲੂਕਾ 14:12–14
ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ। ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।ਰਸੂਲਾਂ 28:2
ਉੱਥੋਂ ਦੇ ਵਾਸੀਆਂ ਨੇ ਸਾਡੇ ਉੱਤੇ ਵਿਸ਼ੇਸ਼ ਦਯਾ ਕੀਤੀ ਕਿ ਉਨ੍ਹਾਂ ਉਸ ਵੇਲੇ ਅੱਗ ਬਾਲ ਕੇ ਸਾਨੂੰ ਸਾਰਿਆਂ ਨੂੰ ਕੋਲ ਬੁਲਾ ਲਿਆ ਕਿਉਂਕਿ ਮੀਂਹ ਦੀ ਝੜੀ ਦੇ ਕਾਰਨ ਠੰਡ ਸੀ!ਮਰਕੁ 9:41
ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।ਮੱਤੀ 25:35
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,ਬਿਵ 10:19
ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।ਮੱਤੀ 25:40
ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ