ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਨਿਮਰਤਾ
ਜੀਵਨ ਅਤੇ ਕੰਮ
ਬਾਈਬਲ ਨਿਮਰਤਾ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
2 ਇਤ 7:14
ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ1 ਪਤ 5:6
ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇਯਾਕੂ 4:6
ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।ਕਹਾ 22:4
ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।ਕਹਾ 11:2
ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।ਯਾਕੂ 4:10
ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।ਮੀਕਾ 6:8
ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?ਅਫ਼ 4:2
ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!1 ਪਤ 5:5
ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈਕੁਲੁੱ 3:12
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ