ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਬਿਮਾਰੀ ਅਤੇ ਚੰਗਾ ਹੋਣਾ
ਔਖੇ ਸਮੇਂ
ਬਾਈਬਲ ਬਿਮਾਰੀ ਅਤੇ ਚੰਗਾ ਹੋਣਾ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਯਾਕੂ 5:14–15
ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।ਜ਼ਬੂ 41:3
ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।ਜ਼ਬੂ 103:3
ਉਹ ਤੇਰੀਆਂ ਸਾਰੀਆਂ ਬੁਰਿਆਈਆਂ ਨੂੰ ਖਿਮਾ ਕਰਦਾ ਹੈ, ਉਹ ਸਾਰੇ ਰੋਗਾਂ ਤੋਂ ਤੈਨੂੰ ਨਰੋਆ ਕਰਦਾ ਹੈ।ਕਹਾ 17:22
ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।3 ਯੂਹ 1:2
ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।ਯਿਰ 17:14
ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।ਕੂਚ 15:26
ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਰੋਇਆ ਕਰਨ ਵਾਲਾ ਹਾਂ।ਕੂਚ 23:25
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।ਯਾਕੂ 5:16
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।ਯਿਰ 32:27
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?ਕਹਾ 4:20–22
ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ। ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ, ਆਪਣੇ ਮਨ ਵਿੱਚ ਉਹਨਾਂ ਨੂੰ ਸੰਭਾਲ ਕੇ ਰੱਖ। ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ, ਉਨ੍ਹਾਂ ਦੇ ਲਈ ਜੀਵਨ ਅਤੇ ਉਨ੍ਹਾਂ ਦੇ ਸਾਰੇ ਸਰੀਰ ਦੇ ਲਈ ਤੰਦਰੁਸਤੀ ਹਨ।ਯੂਹ 11:4
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”ਮਰਕੁ 5:26
ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,ਮੱਤੀ 4:23–24
ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।ਜ਼ਬੂ 30:2
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ