Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਈਰਖਾ ਅਤੇ ਸਾੜਾ

ਭਾਵਨਾਵਾਂ

ਬਾਈਬਲ ਈਰਖਾ ਅਤੇ ਸਾੜਾ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਕਹਾ 14:30ਸ਼ਾਂਤ ਮਨ ਸਰੀਰ ਦਾ ਜੀਵਨ ਹੈ, ਪਰ ਈਰਖਾ ਹੱਡੀਆਂ ਨੂੰ ਸਾੜ ਦਿੰਦੀ ਹੈ।
ਯਾਕੂ 3:16ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
ਕਹਾ 27:4ਗੁੱਸਾ ਨਿਰਦਈ ਅਤੇ ਕ੍ਰੋਧ ਇੱਕ ਹੜ੍ਹ ਹੈ, ਪਰ ਈਰਖਾ ਦੇ ਅੱਗੇ ਕੌਣ ਖੜ੍ਹਾ ਹੋ ਸਕਦਾ ਹੈ?
ਗਲਾ 5:19–21ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ, ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
1 ਕੁਰਿੰਥੀ 3:3ਤੁਸੀਂ ਹੁਣ ਤੱਕ ਸਰੀਰਕ ਹੋ ਕਿਉਂਕਿ ਜਦੋਂ ਜਲਣ ਅਤੇ ਝਗੜੇ ਤੁਹਾਡੇ ਵਿੱਚ ਹਨ ਤਾਂ ਕੀ ਤੁਸੀਂ ਸਰੀਰਕ ਨਹੀਂ ਅਤੇ ਇਨਸਾਨੀ ਚਾਲ ਨਹੀਂ ਚੱਲਦੇ ਹੋ?
1 ਕੁਰਿੰਥੀ 13:4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
ਯਾਕੂ 3:14ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
ਕੂਚ 20:17ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਨਾ ਉਹ ਦੇ ਦਾਸ ਦੀ, ਨਾ ਉਹ ਦੀ ਦਾਸੀ ਦੀ, ਨਾ ਉਹ ਦੇ ਬਲ਼ਦ ਦੀ, ਨਾ ਉਹ ਦੇ ਗਧੇ ਦੀ, ਨਾ ਕਿਸੇ ਚੀਜ਼ ਦੀ ਜਿਹੜੀ ਤੇਰੇ ਗੁਆਂਢੀ ਦੀ ਹੈ।
ਯਾਕੂ 4:2–3ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ। ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।
ਅੱਯੂਬ 5:2ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।
ਉਪ 4:4ਇਸ ਤੋਂ ਬਾਅਦ ਮੈਂ ਸਾਰੀ ਮਿਹਨਤ ਅਤੇ ਸਾਰੀ ਕਾਮਯਾਬੀ ਨੂੰ ਵੇਖਿਆ, ਜੋ ਮਨੁੱਖ ਦੀ ਆਪਣੇ ਗੁਆਂਢੀ ਨਾਲ ਈਰਖਾ ਦੇ ਕਾਰਨ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
ਕਹਾ 23:17ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
ਰਸੂਲਾਂ 7:9ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
ਗਲਾ 5:26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।
1 ਪਤ 2:1ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ