Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਅਨੰਦ

ਭਾਵਨਾਵਾਂ

ਬਾਈਬਲ ਅਨੰਦ ਬਾਰੇ ਕੀ ਕਹਿੰਦੀ ਹੈ

ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਫਿਲਿੱ 4:4ਪ੍ਰਭੂ ਵਿੱਚ ਸਦਾ ਅਨੰਦ ਕਰੋ। ਫੇਰ ਕਹਿੰਦਾ ਹਾਂ, ਅਨੰਦ ਕਰੋ।
ਜ਼ਬੂ 144:15ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!
ਕਹਾ 15:13ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
ਕਹਾ 17:22ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
ਜ਼ਬੂ 37:4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
ਉਪ 3:12–13ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
ਰੋਮ 15:13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਰੋਮ 12:12ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
ਜ਼ਬੂ 16:11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
ਯੂਹ 16:24ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
ਗਲਾ 5:22–23ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
ਜ਼ਬੂ 34:8ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
ਯਸਾ 26:3–4ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ। ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।
ਯਿਰ 29:11ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ