Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਨਿਆਂ

ਜੀਵਨ ਅਤੇ ਕੰਮ

ਬਾਈਬਲ ਨਿਆਂ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਮੀਕਾ 6:8ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
ਲੇਵੀ 19:15ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।
ਕੂਚ 23:1–3ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ। ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ। ਤੂੰ ਕਿਸੇ ਕੰਗਾਲ ਦਾ ਉਹ ਦੇ ਝਗੜੇ ਵਿੱਚ ਪੱਖ ਨਾ ਕਰ।
ਬਿਵ 1:16–17ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ। ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”
ਯਸਾ 1:17ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
ਆਮੋ 5:24ਪਰ ਨਿਆਂ ਨੂੰ ਨਦੀ ਦੀ ਤਰ੍ਹਾਂ ਅਤੇ ਧਰਮ ਨੂੰ ਬਾਰ੍ਹਾਂ-ਮਾਸੀ ਨਦੀ ਦੀ ਤਰ੍ਹਾਂ ਵਗਣ ਦਿਓ!
ਕਹਾ 21:15ਨਿਆਂ ਕਰਨਾ ਧਰਮੀ ਲਈ ਖੁਸ਼ੀ ਹੈ, ਪਰ ਕੁਕਰਮੀ ਲਈ ਘਬਰਾਹਟ ਹੈ।
ਯਸਾ 30:18ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!
ਜ਼ਬੂ 33:5ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ।
ਯਸਾ 61:8ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ