Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਦਯਾ

ਰਿਸ਼ਤੇ

ਬਾਈਬਲ ਦਯਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਅਫ਼ 4:32ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਕੁਲੁੱ 3:12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
ਲੂਕਾ 6:35ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
ਕਹਾ 11:17ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
ਮੱਤੀ 7:12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
ਮਰਕੁ 6:34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
1 ਕੁਰਿੰਥੀ 13:4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
ਗਲਾ 6:2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਕਹਾ 19:17ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
1 ਯੂਹ 3:18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ