ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਆਲਸ
ਜੀਵਨ ਅਤੇ ਕੰਮ
ਬਾਈਬਲ ਆਲਸ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 10:4
ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।2 ਥੱਸ 3:10
ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”ਕਹਾ 6:9
ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?ਕਹਾ 13:4
ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।ਕੁਲੁੱ 3:23
ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।ਕਹਾ 20:4
ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।ਕਹਾ 6:6
ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,ਕਹਾ 21:25
ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।ਕਹਾ 18:9
ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।ਕਹਾ 20:13
ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।ਕਹਾ 12:24
ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।ਕਹਾ 14:23
ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।2 ਥੱਸ 3:11–12
ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।ਕਹਾ 22:13
ਆਲਸੀ ਆਖਦਾ ਹੈ ਭਈ ਬਾਹਰ ਤਾਂ ਸ਼ੇਰ ਹੈ, ਮੈਂ ਗਲੀਆਂ ਵਿੱਚ ਪਾੜਿਆ ਜਾਂਵਾਂਗਾ!ਕਹਾ 19:15
ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ਭੁੱਖਾ ਰਹਿੰਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ