ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਇਕੱਲਾਪਣ
ਭਾਵਨਾਵਾਂ
ਬਾਈਬਲ ਇਕੱਲਾਪਣ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਯਸਾ 41:10
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।ਉਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।ਇਬਰਾ 13:5
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।ਬਿਵ 31:6
ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”ਜ਼ਬੂ 27:10
ਜਦ ਮੇਰੇ ਮਾਤਾ-ਪਿਤਾ ਮੈਨੂੰ ਤਿਆਗ ਦੇਣ, ਤਦ ਯਹੋਵਾਹ ਮੈਨੂੰ ਸੰਭਾਲੇਗਾ।ਜ਼ਬੂ 68:5–6
ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ। ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।ਮੱਤੀ 28:20
ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।ਜ਼ਬੂ 23:4
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।ਜ਼ਬੂ 46:1
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ।ਉਪ 4:9–10
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!ਯਹੋਸ਼ੁ 1:9
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।ਕਹਾ 18:1
ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।ਇਬਰਾ 13:6
ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?ਜ਼ਬੂ 34:18
ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।ਯੂਹ 14:18
ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ