Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਿਆਰ

ਰਿਸ਼ਤੇ

ਬਾਈਬਲ ਪਿਆਰ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

1 ਯੂਹ 4:8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
ਯੂਹ 3:16ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
1 ਕੁਰਿੰਥੀ 13:4–6ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
1 ਪਤ 4:8ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
1 ਕੁਰਿੰਥੀ 13:13ਹੁਣ ਵਿਸ਼ਵਾਸ, ਆਸ, ਪਿਆਰ, ਇਹ ਤਿੰਨੇ ਬਣੇ ਰਹਿੰਦੇ ਹਨ ਪਰ ਇਹਨਾਂ ਵਿੱਚੋਂ ਉੱਤਮ ਪਿਆਰ ਹੀ ਹੈ।
1 ਕੁਰਿੰਥੀ 16:14ਤੁਹਾਡੇ ਸਾਰੇ ਕੰਮ ਪਿਆਰ ਨਾਲ ਹੋਣ।
ਯੂਹ 13:34–35ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
ਗਲਾ 5:13ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
ਯੂਹ 15:13ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
1 ਯੂਹ 3:18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
ਰੋਮ 8:38–39ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਰੋਮ 5:8ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਕਹਾ 10:12ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
1 ਕੁਰਿੰਥੀ 13:7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
ਗਲਾ 5:22–23ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ