ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਵਿਆਹ
ਰਿਸ਼ਤੇ
ਬਾਈਬਲ ਵਿਆਹ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਇਬਰਾ 13:4
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।ਉਤ 2:24
ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।ਕਹਾ 18:22
ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।1 ਪਤ 3:7
ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।ਉਤ 2:18
ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।ਅਫ਼ 5:25
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।ਕਹਾ 19:14
ਘਰ ਅਤੇ ਧਨ ਮਾਪਿਆਂ ਤੋਂ ਮਿਰਾਸ ਵਿੱਚ ਮਿਲਦੇ ਹਨ, ਪਰ ਬੁੱਧਵਾਨ ਪਤਨੀ ਯਹੋਵਾਹ ਵੱਲੋਂ ਮਿਲਦੀ ਹੈ।ਕੁਲੁੱ 3:19
ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।ਮੱਤੀ 19:4–6
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।ਕਹਾ 31:10
ਨੇਕ ਇਸਤਰੀ ਕਿਸਨੂੰ ਮਿਲਦੀ ਹੈ? ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ