ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪੈਸਾ
ਜੀਵਨ ਅਤੇ ਕੰਮ
ਬਾਈਬਲ ਪੈਸਾ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 22:7
ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।ਇਬਰਾ 13:5
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।ਲੂਕਾ 14:28
ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?1 ਤਿਮ 6:10
ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।ਮੱਤੀ 6:24
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।ਕਹਾ 13:11
ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।ਕਹਾ 3:9–10
ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ, ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।ਉਪ 5:10
ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ।ਕਹਾ 21:20
ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ।ਲੂਕਾ 16:11
ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।2 ਕੁਰਿੰਥੀ 9:6–7
ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।ਲੂਕਾ 12:15
ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।ਕਹਾ 27:23–24
ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ, ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ?1 ਤਿਮ 6:17–19
ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ। ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ। ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ।1 ਤਿਮ 5:8
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ